ਆਪ ਦੇ ਵਿਰੋਧ ਕਾਰਨ ਭਾਜਪਾ ਨੂੰ ਮੈਡੀਕਲ ਚੈੱਕਅਪ ਕੈਂਪ ਕਰਨਾ ਪਿਆ ਕੈਂਸਲ - ਆਪ ਦੇ ਸੰਯੋਜਕ ਪ੍ਰੇਮ ਗਰਗ
ਚੰਡੀਗੜ੍ਹ: ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਪਣੇ ਜਨਮ ਦਿਨ ਮੌਕੇ ਭਾਜਪਾ ਵੱਲੋਂ ਇੱਕ ਹਫਤਾ ਲਗਾਤਾਰ ਸੇਵਾ ਸਪਤਾਹ ਮਨਾਉਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚ ਇੱਕ ਮੈਡੀਕਲ ਚੈੱਕਅਪ ਕੈਂਪ ਵੀ ਲਗਾਇਆ ਜਾਣਾ ਸੀ ਪਰ ਜਦੋਂ ਇਸ ਦਾ ਆਪ ਆਦਮੀ ਪਾਰਟੀ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਕੋਰੋਨਾ ਕਾਲ ਵਿੱਚ ਇਸ ਦਾ ਵਿਰੋਧ ਕੀਤਾ। ਵਿਰੋਧ ਹੋਣ ਤੋਂ ਬਾਅਦ ਭਾਜਪਾ ਨੇ ਆਪਣੇ ਪ੍ਰੋਗਰਾਮ ਨੂੰ ਕੈਂਸਲ ਕਰ ਦਿੱਤਾ ਹੈ।