ਐਸਸੀ ਵਜੀਫ਼ਾ ਘੁਟਾਲੇ ਸਬੰਧੀ ਭਾਜਪਾ ਨੇ ਕੀਤੀ ਪ੍ਰੈਸ ਕਾਨਫ਼ਰੰਸ - ਜ਼ਿਲ੍ਹਾ ਪ੍ਰਧਾਨ ਐਸਸੀ ਮੋਰਚਾ ਯਸ਼ਪਾਲ ਕੁੰਡਲ
ਪਠਾਨਕੋਟ: ਭਾਜਪਾ ਦੇ ਪਾਰਟੀ ਦਫ਼ਤਰ ’ਚ ਐੱਸਸੀ ਵਿਦਿਆਰਥੀਆਂ ਦੇ ਵਜੀਫ਼ੇ ’ਚ ਹੋਏ ਘੁਟਾਲੇ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ ਗਈ। ਕਾਨਫ਼ਰੰਸ ਦੌਰਾਨ ਮੰਤਰੀ ਧਰਮਸੋਤ ਵੱਲੋਂ ਕੀਤੇ ਘੁਟਾਲੇ ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਈ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਐਸਸੀ ਮੋਰਚਾ ਯਸ਼ਪਾਲ ਕੁੰਡਲ ਨੇ ਕਿਹਾ ਕਿ ਮੰਤਰੀ ਧਰਮਸੋਤ ਵੱਲੋਂ ਐਸਸੀ ਬੱਚਿਆਂ ਦੇ ਵਜੀਫ਼ੇ ਵਿੱਚ ਘੁਟਾਲਾ ਕੀਤਾ ਗਿਆ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ। ਉਨ੍ਹਾਂ ਧਰਮਸੋਤ ਨੂੰ ਇਸ ਵਜੀਫ਼ਾ ਘੁਟਾਲੇ ਵਿਚ ਕਲੀਨ ਚਿੱਟ ਦਿੱਤੇ ਜਾਣ ਦੀ ਨਿਖੇਧੀ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵਜੀਫ਼ੇੇ ਦੀ ਰਾਸ਼ੀ 5 ਗੁਣਾ ਕਰ ਗਰੀਬ ਤੇ ਪਿੱਛੜੇ ਵਰਗ ਦੇ ਵਿਦਿਆਰਥੀਆਂ ਦੀ ਆਰਥਿਕ ਮਦਦ ਕੀਤੀ ਗਈ ਹੈ।