ਪੰਜਾਬ

punjab

ETV Bharat / videos

ਲੋਕਾਂ ਦੀ ਹਿੱਟ ਲਿਸਟ 'ਚ ਭਾਜਪਾ, ਪਿੰਡ 'ਚ ਨਾ ਆਉਣ ਦੇ ਲਾਏ ਬੋਰਡ

By

Published : Jan 24, 2021, 6:47 PM IST

ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਲੋਕਾਂ ਵੱਲੋਂ ਭਾਜਪਾ ਆਗੂਆਂ ਨੂੰ ਪਿੰਡ 'ਚ ਨਾ ਆਉਣ ਲਈ ਚੇਤਾਵਨੀ ਬੋਰਡ ਵੀ ਲਗਾ ਦਿੱਤੇ ਗਏ ਹਨ। ਅਜਿਹਾ ਹੀ ਇੱਕ ਮਾਮਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਨਜ਼ਦੀਕੀ ਪਿੰਡ ਖਰੜ ਅੱਛਰਵਾਲ 'ਚ ਦੇਖਣ ਨੂੰ ਸਾਹਮਣੇ ਆਇਆ ਹੈ, ਜਿੱਥੇ ਲੋਕਾਂ ਵੱਲੋਂ ਪਿੰਡ ਦੀਆਂ ਵੱਖ-ਵੱਖ ਥਾਂਵਾਂ 'ਤੇ ਭਾਜਪਾ ਆਗੂਆਂ ਨੂੰ ਪਿੰਡ 'ਚ ਨਾ ਆਉਣ ਦੇ ਬੋਰਡ ਲਗਾਏ ਗਏ ਹਨ। ਇਸ ਸਬੰਧੀ ਜਦੋਂ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਦੋਂ ਤੱਕ ਮੋਦੀ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦਾ, ਉਦੋਂ ਤੱਕ ਉਨ੍ਹਾਂ ਵੱਲੋਂ ਭਾਜਪਾ ਆਗੂਆਂ ਨੂੰ ਪਿੰਡਾਂ 'ਚ ਆਉਣ ਤੱਕ ਨਹੀਂ ਦਿੱਤਾ ਜਾਵੇਗਾ।

ABOUT THE AUTHOR

...view details