ਬੀਜ ਘੋਟਾਲੇ ਨੂੰ ਲੈ ਕੇ ਬੀਜੇਪੀ ਕਿਸਾਨ ਮੋਰਚਾ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ - ਕਿਸਾਨ ਮੋਰਚਾ ਵਿੰਗ
ਸੰਗਰੂਰ: ਬੀਜੇਪੀ ਪਾਰਟੀ ਦੇ ਕਿਸਾਨ ਮੋਰਚਾ ਵਿੰਗ ਵੱਲੋਂ ਪੰਜਾਬ ਵਿੱਚ ਹੋਏ ਬੀਜ ਘੁਟਾਲੇ ਨੂੰ ਲੈ ਕੇ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ ਤੇ ਹੁਣ ਇਹ ਨਕਲੀ ਬੀਜ ਘੋਟਾਲੇ ਨੇ ਕਿਸਾਨਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਜੇ ਸਰਕਾਰ ਉੱਚ ਪੱਧਰੀ ਜਾਂਚ ਕਰਕੇ ਅਫ਼ਸਰਾਂ ਤੇ ਨੇਤਾਵਾਂ ਉੱਤੇ ਕਾਰਵਾਈ ਨਹੀਂ ਕਰਦੀ ਤਾਂ ਪੰਜਾਬ ਦੇ ਕਿਸਾਨ ਸੜਕਾਂ ਉੱਤੇ ਉੱਤਰ ਕੇ ਸਰਕਾਰ ਦਾ ਵਿਰੋਧ ਕਰਨਗੇ।