ਕੋਵਿਡ ਵੈਕਸੀਨ ਲਗਵਾਉਣ ਨੂੰ ਲੈਕੇ ਭਾਜਪਾ ਨੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ - ਕੋਰੋਨਾ ਟੀਕਾਕਰਨ
ਫਰੀਦਕੋਟ: ਕੋਰੋਨਾ ਟੀਕਾਰਕਰਨ ਨੂੰ ਲੈਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਭਾਜਪਾ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਭਾਜਪਾ ਵਲੋਂ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਨੂੰ ਲੈਕੇ ਭਾਜਪਾ ਵਲੋਂ ਫਰੀਦਕੋਟ ਤੋਂ ਭਾਜਪਾ ਵਰਕਰ ਅਤੇ ਸੀਨੀਅਰ ਵਕੀਲ ਗਗਨਦੀਪ ਸਿੰਘ ਸੁਖੀਜਾ ਨੂੰ ਜ਼ਿਲ੍ਹਾਂ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਸਬੰਧੀ ਇੰਚਾਰਜ ਦਾ ਕਹਿਣਾ ਕਿ ਕੋਰੋਨਾ ਵੈਕਸੀਨ ਨੂੰ ਲੈਕੇ ਅਫ਼ਵਾਹਾਂ ਫਲਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਉਨ੍ਹਾਂ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਕੋਰੋਨਾ ਵੈਕਸੀਨ ਲਗਵਾ ਸਕਣ। ਉਨ੍ਹਾਂ ਦਾ ਕਹਿਣਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਵੀ ਵੈਕਸੀਨ ਲਗਵਾਈ ਗਈ ਹੈ ਤੇ ਹੁਣ ਉਹ ਲੋਕਾਂ ਨੂੰ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਜਾਗਰੂਕ ਕਰਨਗੇ।