CM ਚੰਨੀ ਦੇ ਭਾਣਜੇ ਦੀ ਗ੍ਰਿਫ਼ਤਾਰੀ 'ਤੇ ਭਾਜਪਾ ਆਗੂ ਦਾ ਤੰਜ਼ - ਭਾਜਪਾ ਆਗੂ ਦੀ ਪ੍ਰਤੀਕਿਰਿਆ
ਚੰਡੀਗੜ੍ਹ: ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਦੀ ਗ੍ਰਿਫਤਾਰੀ ਕੀਤੀ ਗਈ ਹੈ, ਇਸ ਮਾਮਲੇ ਵਿੱਚ ਭਾਜਪਾ ਦੇ ਆਗੂ ਅਨਿਲ ਸਰੀਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਈਡੀ ਹੱਥ ਪੱਕੇ ਸਬੂਤ ਹੋਣਗੇ, ਇਸ ਲਈ ਗ੍ਰਿਫਤਾਰੀ ਹੋਈ ਹੈ ਅਤੇ ਹੁਣ ਕਾਂਗਰਸ ਸਰਕਾਰ ਉਲਟਾ ਕੇਂਦਰ ਨੂੰ ਘੇਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਵਾਬ ਤਾਂ ਦੇਣਾ ਹੀ ਪਵੇਗਾ ਕਿ ਇੰਨਾ ਪੈਸਾ ਕਿੱਥੋ ਆਇਆ ਹੈ।