ਭਾਜਪਾ ਆਗੂ ਅਸ਼ੋਕ ਭਾਰਤੀ ਨੇ ਦੱਸੀਆਂ ਕੇਂਦਰ ਸਰਕਾਰ ਦੀਆਂ ਉਪਲਬਧੀਆਂ - ਪੰਜਾਬ ਸਰਕਾਰ
ਮਾਨਸਾ : ਸ਼ਹਿਰ 'ਚ ਭਾਜਪਾ ਆਗੂਆਂ ਵੱਲੋਂ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਹ ਪ੍ਰੈਸ ਕਾਨਫਰੰਸ ਭਾਜਪਾ ਦੇ ਸੂਬਾ ਬੁਲਾਰੇ ਅਸ਼ੋਕ ਭਾਰਤੀ ਵੱਲੋਂ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦੱਸਣ ਲਈ ਰੱਖੀ ਗਈ ਸੀ। ਪ੍ਰੈਸ ਕਾਨਫਰੰਸ ਦੌਰਾਨ ਅਸ਼ੋਕ ਭਾਰਤੀ ਨੇ ਕੇਂਦਰ ਸਰਕਾਰ ਦੀ ਵੱਡੀ ਉਪਲਬਧੀਆਂ ਬਾਰੇ ਗੱਲ ਕਰਦਿਆਂ ਜੰਮੂ ਕਸ਼ਮੀਰ ਦੇ ਮੁੱਦੇ, ਰਾਮ ਮੰਦਰ ਦਾ ਜ਼ਮੀਨੀ ਵਿਵਾਦ, ਸੀਏਏ ਤੇ ਐਨਸੀਆਰ ਨੂੰ ਅਹਿਮ ਉਪਲਬਧੀਆਂ ਦੱਸੀਆਂ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ੇਸ਼ ਤੌਰ 'ਤੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲੌਕਡਾਊਨ ਜਾਰੀ ਕਰਨ ਲਈ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਉਪਲਬਧੀ ਦੱਸਿਆ। ਉਨ੍ਹਾਂ ਕਿਹਾ ਕਿ ਲੌਕਡਾਊਨ ਲਾਗੂ ਕਰਕੇ ਕੇਂਦਰ ਸਰਕਾਰ ਨੇ ਦੇਸ਼ ਦੀ ਜਨਤਾ ਨੂੰ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋੜਵੰਦਾਂ ਲਈ ਮਹਿਜ਼ 48 ਘੰਟਿਆਂ 'ਚ ਰਾਸ਼ਨ ਸਮਗਰੀ ਪਹੁੰਚਾ ਦਿੱਤੀ ਗਈ ਸੀ ਪਰ ਮੁੱਖ ਮੰਤਰੀ ਦੀ ਫੋਟੋ ਨਾ ਛੱਪੇ ਹੋਣ ਦੇ ਚਲਦੇ ਪੰਜਾਬ ਸਰਕਾਰ ਨੇ ਰਾਸ਼ਨ ਵੰਡਣ ਵਿੱਚ ਦੇਰੀ ਕੀਤੀ।