ਭਾਜਪਾ ਆਗੂ ਅਵਿਨਾਸ਼ ਖੰਨਾ ਨੇ ਲੋਕਾਂ ਨੂੰ ਕੋਰੋਨਾ ਪ੍ਰਤੀ ਕੀਤਾ ਜਾਗਰੂਕ - ਮਾਸਕ ਲਗਾ ਕੇ ਅਤੇ ਹੱਥਾਂ ਨੂੰ ਧੋ ਕੇ
ਹੁਸ਼ਿਆਰਪੁਰ: ਕਮਾਲਪੁਰ ਚੌਕ ’ਚ ਭਾਜਪਾ ਦੇ ਸੀਨੀਅਰ ਆਗੂ ਅਵਿਨਾਸ਼ ਰਾਏ ਖੰਨਾ ਵੱਲੋਂ ਆਪਣੇ ਸਮਰਥਕਾਂ ਸਮੇਤ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਵੱਖ ਵੱਖ ਤਰ੍ਹਾਂ ਦੇ ਪੋਸਟਰ ਹੱਥਾਂ ’ਚ ਫੜ ਕੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੁਆਰਾ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕਰਨ ਲਈ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਕਿਹਾ ਕਿ ਅਸੀਂ ਦੋ ਗਜ਼ ਦੀ ਦੂਰੀ ਰੱਖ ਕੇ ਮਾਸਕ ਲਗਾ ਕੇ ਅਤੇ ਹੱਥਾਂ ਨੂੰ ਧੋ ਕੇ ਕੋਰੋਨਾ ਦੀ ਮਹਾਂਮਾਰੀ ਤੋਂ ਆਪਣਾ ਬਚਾਅ ਕਰ ਸਕਦੇ ਹਾਂ।