'ਕਿਸਾਨ ਅੰਦੋਲਨ ਨੂੰ ਕਾਂਗਰਸ ਪ੍ਰੇਰਿਤ ਦੱਸ ਕੇ ਭਾਜਪਾ ਆਗੂ ਨੇ ਕਿਸਾਨਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ' - bjp leader khanna's statement retaliated by nimisha mehta
ਹੁਸ਼ਿਆਰਪੁਰ: ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਪ੍ਰੇਰਿਤ ਕਰਨ ਦੇ ਬਿਆਨ ਨਾਲ ਭਾਜਪਾ ਆਗੂ ਅਵਿਨਾਸ਼ ਰਾਏ ਖੰਨਾ ਨੇ ਪੰਜਾਬੀਆਂ ਵੱਲੋਂ ਉਨ੍ਹਾਂ ਉੱਪਰ ਦਿਖਾਏ ਵਿਸ਼ਵਾਸ ਅਤੇ ਦਿੱਤੇ ਸਤਿਕਾਰ 'ਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਇਹ ਗੱਲ ਕਾਂਗਰਸ ਪਾਰਟੀ ਦੀ ਬੁਲਾਰਨ ਨਿਮਿਸ਼ਾ ਮਹਿਤਾ ਨੇ ਕਹੀ। ਉਨ੍ਹਾਂ ਖੰਨਾ ਨੂੰ ਕਿਹਾ ਕਿ ਕਿਸਾਨਾਂ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ, ਐਮ.ਪੀ. ਬਣਾਇਆ। ਉਨ੍ਹਾਂ ਕਿਹਾ ਕਿ ਖੰਨਾ ਨੂੰ ਵੀ ਚਾਹੀਦਾ ਸੀ ਕਿ ਭਾਜਪਾ ਦੇ ਕੌਮੀ ਵਾਈਸ ਪ੍ਰਧਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੀ ਮੰਗ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਂਦੇ, ਪਰ ਉਹ ਕਿਸਾਨਾਂ ਦੇ ਹੱਕ ਕੇਂਦਰ ਕੋਲੋਂ ਨਹੀਂ ਮੰਗ ਸਕੇ।