ਸੱਤਿਆਪਾਲ ਜੈਨ ਨੇ ਏਕਤਾ ਕਪੂਰ ਵਿਰੁੱਧ FIR ਕਰਨ ਦੀ ਮੰਗ ਨੂੰ ਲੈ ਕੇ ਗਵਰਨਰ ਨੂੰ ਲਿਖਿਆ ਪੱਤਰ - ਚੰਡੀਗੜ੍ਹ ਦੇ ਸੰਸਦ ਮੈਂਬਰ
ਚੰਡੀਗੜ੍ਹ: ਏਕਤਾ ਕਪੂਰ ਦੀ ਨਵੀਂ ਵੈੱਬ ਸੀਰੀਜ਼ ਦਾ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਵੀਰਵਾਰ ਨੂੰ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੀ ਰਾਸ਼ਟਰੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਸੱਤਿਆਪਾਲ ਜੈਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੂੰ ਇੱਕ ਪੱਤਰ ਲਿਖ ਕੇ ਏਕਤਾ ਕਪੂਰ ਅਤੇ ਸ਼ੋਭਾ ਕਪੂਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਸੱਤਿਆਪਾਲ ਜੈਨ ਨੇ ਦੱਸਿਆ ਕਿ ਰਾਸ਼ਟਰੀ ਸਾਬਕਾ ਸੈਨਿਕ ਤਾਲਮੇਲ ਕਮੇਟੀ ਚੰਡੀਗੜ੍ਹ ਦੇ ਸਮੂਹ ਨੇ ਉਨ੍ਹਾਂ ਨੂੰ ਇੱਕ ਮੰਗ ਪੱਤਰ ਭੇਜਿਆ ਸੀ, ਜਿਸ ਵਿੱਚ ਕਮੇਟੀ ਨੇ ਏਕਤਾ ਕਪੂਰ ਅਤੇ ਸ਼ੋਭਾ ਕਪੂਰ ਦੇ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਚੰਡੀਗੜ੍ਹ ਦੇ ਗਵਰਨਰ ਨੂੰ ਪੱਤਰ ਲਿਖ ਕੇ ਏਕਤਾ ਕਪੂਰ ਅਤੇ ਸ਼ੋਭਾ ਕਪੂਰ ਦੇ ਖ਼ਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ।