ਭਾਜਪਾ ਆਗੂਆਂ ਨੇ ਸਾੜੇ ਪਾਕਿਸਤਾਨ ਤੇ ਬੰਗਲਾਦੇਸ਼ ਦੇ ਝੰਡੇ
ਅੰਮ੍ਰਿਤਸਰ: ਲਗਾਤਾਰ ਹੀ ਪਾਕਿਸਤਾਨ (Pakistan) ਵਿੱਚ ਘੱਟ ਗਿਣਤੀ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪਾਕਿਸਤਾਨ (Pakistan) ਦੇ ਵਿੱਚ ਇੱਕ ਮੰਦਿਰ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਮੰਦਰ ਦੀ ਬੇਅਦਬੀ ਕੀਤੀ ਗਈ। ਹੁਣ ਵੀ ਲਗਾਤਾਰ ਹਿੰਦੂ ਧਰਮ ਦੇ ਮੁੰਡੇ-ਕੁੜੀਆਂ ਨੂੰ ਜਬਰੀ ਧਰਮ ਪਰਿਵਰਤਨ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਵਿਰੋਧ ਵਿੱਚ ਸ਼ਹਿਰ ਦੇ ਹਿੰਦੂ ਕਾਲਜ ਦੇ ਬਾਹਰ ਭਾਜਪਾ ਆਗੂਆਂ (BJP leaders) ਵੱਲੋਂ ਪਾਕਿਸਤਾਨ (Pakistan) ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ (Former Minister) ਲਕਸ਼ਮੀ ਕਾਂਤ ਚਾਵਲਾ ਨੇ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜੋ ਬਿਲਕੁਲ ਵੀ ਬਰਦਾਸ਼ ਨਹੀਂ ਕੀਤਾ ਜਾਵੇਗਾ।