ਲੋੜਵੰਦਾਂ ਨੂੰ ਰਾਸ਼ਨ ਨਾ ਦੇਣ 'ਤੇ ਭਾਜਪਾ ਆਗੂਆਂ ਨੇ ਭੁੱਖ ਹੜਤਾਲ ਕਰ ਪੰਜਾਬ ਸਰਕਾਰ ਦਾ ਕੀਤਾ ਵਿਰੋਧ - ਪੰਜਾਬ ਸਰਕਾਰ
ਬਠਿੰਡਾ: ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਭਾਜਪਾ ਆਗੂਆਂ ਨੇ ਇੱਕ ਦਿਨ ਦੀ ਭੁੱਖ ਹੜਤਾਲ ਕਰ ਰੋਸ ਪ੍ਰਗਟਾਇਆ ਹੈ। ਭਾਜਪਾ ਦੇ ਵਰਕਰਾਂ ਨੇ ਸੂਬਾ ਸਰਕਾਰ 'ਤੇ ਕੇਂਦਰ ਵੱਲੋਂ ਜਾਰੀ ਕੀਤੇ ਗਏ ਫੰਡਾਂ ਨੂੰ ਨਾ ਵਰਤਣ ਦਾ ਦੌਸ਼ ਲਗਾਇਆ ਹੈ। ਇਸ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਵੱਲੋਂ ਪੰਜਾਬ ਸਰਕਾਰ ਨੂੰ 1 ਕਰੋੜ 42 ਲੱਖ ਰੁਪਏ ਦਾ ਫੰਡ ਕੋਰੋਨਾ ਰਿਲੀਫ ਦੇ ਲਈ ਜਾਰੀ ਕੀਤਾ ਗਿਆ ਹੈ, ਪਰ ਸੂਬਾ ਸਰਕਾਰ ਉਸ ਨੂੰ ਸੂਬਾ ਵਾਸੀਆਂ ਦੇ ਲਈ ਨਹੀਂ ਵਰਤ ਰਹੀ। ਇਸ ਰਕਮ ਨੂੰ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਲਈ ਵੀ ਨਹੀਂ ਵਰਤਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਲੋੜਵੰਦਾਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਸ਼ੁਰੂ ਕਰੇ।