ਜ਼ਹਿਰੀਲੀ ਸ਼ਰਾਬ: ਭਾਜਪਾ ਆਗੂਆਂ ਨੇ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ, ਸੀਬੀਆਈ ਜਾਂਚ ਦੀ ਕੀਤੀ ਮੰਗ - ਕੈਪਟਨ ਸਰਕਾਰ
ਤਲਵੰਡੀ ਸਾਬੋ: ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਅੱਜ ਹਲਕਾ ਤਲਵੰਡੀ ਸਾਬੋ ਦੇ ਭਾਜਪਾ ਆਗੂਆਂ ਨੇ ਨਾਇਬ ਤਹਿਸੀਲਦਾਰ ਜਗਤਾਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਦਾ ਮੰਗ ਪੱਤਰ ਦਿੱਤਾ। ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਅੰਦਰ ਨਕਲੀ ਸ਼ਰਾਬ ਦੀਆਂ ਚੱਲ ਰਹੀਆਂ ਫੈਕਟਰੀਆਂ ਕਾਰਨ 125 ਦੇ ਕਰੀਬ ਮੌਤਾਂ ਹੋ ਗਈਆਂ ਹਨ। ਉਨ੍ਹਾਂ ਨੇ ਇਸ ਮੰਗ ਪੱਤਰ ਵਿੱਚ ਕੈਪਟਨ ਸਰਕਾਰ ਨੂੰ ਮੰਗ ਕੀਤੀ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ ਤੇ ਮ੍ਰਿਤਕ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਤੇ ਪੀੜਤ ਪਰਿਵਾਰਾਂ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।