Protest: ਮਿਆਦ ਲੱਘ ਚੁੱਕੀ ਸ਼ਰਾਬ ਖਿਲਾਫ ਸਿਆਸੀ ਧਰਨਾ - ਸਰਕਾਰ ਖਿਲਾਫ ਰੋਸ ਪ੍ਰਦਰਸ਼ਨ
ਅੰਮ੍ਰਿਤਸਰ: ਜ਼ਿਲ੍ਹੇ ਦੇ ਹਾਥੀ ਗੇਟ ਨਜ਼ਦੀਕ ਹਿੰਦੁਸਤਾਨ ਬਸਤੀ ਦੇ ਵਿੱਚ ਭਾਜਪਾ ਦੇ ਨੇਤਾਵਾਂ ਨੇ ਸ਼ਰਾਬ ਦੇ ਮਾਮਲੇ ਨੂੰ ਲੈ ਕੇ ਧਰਨਾ ਲਗਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਭਾਜਪਾ ਦੇ ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਠੇਕੇ ’ਤੇ ਲਗਾਤਾਰ ਹੀ ਅਜਿਹੀ ਸ਼ਰਾਬ ਵੇਚੀ ਜਾ ਰਹੀ ਸੀ ਜਿਸਦੀ ਮਿਆਦ ਲੱਘ ਚੁੱਕੀ ਸੀ। ਜਿਸ ਨਾਲ ਕੋਈ ਵੀ ਵੱਡਾ ਹਾਦਸਾ ਹੋ ਸਕਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਲੋਕ ਸ਼ਰਾਬ ਪੀਣ ਨਾਲ ਬੀਮਾਰ ਵੀ ਹੋ ਰਹੇ ਹਨ। ਭਾਜਪਾ ਨੇਤਾ ਨੇ ਦੱਸਿਆ ਜਦੋਂ ਅਧਿਕਾਰੀਆਂ ਨੇ ਇੱਥੇ ਪਹੁੰਚ ਕੇ ਜਾਂਚ ਕੀਤੀ ਤਾਂ ਉਨ੍ਹਾਂ ਨੂੰ 50 ਤੋਂ ਵੱਧ ਸ਼ਰਾਬ ਦੀਆਂ ਪੇਟੀਆਂ ਬਰਾਮਦ ਹੋਈਆਂ ਜਿਨ੍ਹਾਂ ਦੀ ਮਿਆਦ ਲੱਘ ਚੁੱਕੀ ਸੀ। ਇਸ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।