ਭਾਜਪਾ ਆਗੂਆਂ ਦਾ ਹੁਸ਼ਿਆਰਪੁਰ ਵਿੱਚ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
ਹੁਸ਼ਿਆਰਪੁਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਉੱਤੇ ਅੱਜ ਪੂਰੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਉੱਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਅਜਿਹਾ ਹੀ ਰੋਸ ਪ੍ਰਦਰਸ਼ਨ ਹੁਸ਼ਿਆਰਪੁਰ ਵਿੱਚ ਕੀਤਾ ਗਿਆ ਹੈ। ਇਸ ਰੋਸ ਮੁਜ਼ਾਹਰੇ ਦੌਰਾਨ ਭਾਜਪਾ ਆਗੂਆਂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਸ਼ਰਾਬ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ।