ਗਊ ਸੈੱਸ ਨੂੰ ਲੈ ਕੇ ਭਾਜਪਾ ਆਗੂਆਂ ਨੇ ਕੈਪਟਨ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ - ਭਾਜਪਾ ਆਗੂਆਂ ਨੇ ਕੈਪਟਨ ਸਰਕਾਰ 'ਤੇ ਵਿੰਨ੍ਹੇ ਨਿਸ਼ਾਨੇ
ਲੁਧਿਆਣਾ ਵਿਖੇ ਭਾਜਪਾ ਆਗੂਆਂ ਵੱਲੋਂ ਗਊ ਸੈੱਸ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਨਿਸ਼ਾਨੇ ਵਿੰਨ੍ਹੇ ਗਏ। ਇਸ ਮੌਕੇ ਭਾਜਪਾ ਦੇ ਆਗੂ ਕਮਲ ਚੇਤਲੀ ਨੇ ਕਿਹਾ ਕਿ ਕਰੋੜਾਂ ਰੁਪਏ ਗਊ ਸੈੱਸ ਲੈਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਗਾਵਾਂ ਦੇ ਰੱਖ-ਰਖਾਅ ਲਈ ਕੋਈ ਵੀ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਗਊ ਸੈੱਸ ਲਾਇਆ ਤਾਂ ਗਾਵਾਂ ਦੀ ਸਾਂਭ-ਸੰਭਾਲ ਲਈ ਸੀ ਪਰ ਉਨ੍ਹਾਂ ਦੇ ਰੱਖ-ਰਖਾਵ ਵੱਲ ਪੰਜਾਬ ਸਰਕਾਰ ਦਾ ਬਿਲਕੁਲ ਵੀ ਧਿਆਨ ਨਹੀਂ ਹੈ।