ਭਾਜਪਾ ਨੇ ਨਾਗਰਿਕਤਾ ਸੋਧ ਕਾਨੂੰਨ ਪ੍ਰਤੀ ਜਾਗਰੁਕਤਾ ਲਈ ਕੱਢੀ ਤਿਰੰਗਾ ਰੈਲੀ - CAA
ਜਲੰਧਰ ਦੇ ਕੰਪਨੀ ਬਾਗ ਚੌਂਕ ਵਿਖੇ ਆਰਐੱਸਐੱਸ ਤੇ ਭਾਜਪਾ ਦੇ ਕਾਰਜਕਰਤਾਵਾਂ, ਜਾਗਰਣ ਮੰਚ ਤੇ ਹੋਰ ਮੌਜੂਦਾ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਵਿੱਚ ਇੱਕ ਤਿਰੰਗਾ ਰੈਲੀ ਦਾ ਆਯੋਜਨ ਕੀਤਾ। ਇਸ ਵਿੱਚ ਭਾਜਪਾ ਅਤੇ ਆਰਐਸਐਸ ਦੇ ਸਾਰੇ ਵੱਡੇ ਆਗੂ ਤੇ ਸਮਰਥਕ ਵੀ ਸ਼ਾਮਿਲ ਹੋਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਲੋਕਾਂ ਦੇ ਹਿੱਤ ਲਈ ਬਣਾਇਆ ਗਿਆ ਹੈ, ਉਸ ਦੀ ਜਾਗਰੁਕਤਾ ਨੂੰ ਵਧਾਉਣ ਲਈ ਤੇ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੁਕ ਕਰਨ ਲਈ ਇਹ ਰੈਲੀ ਦਾ ਆਯੋਜਨ ਕੀਤਾ ਗਿਆ।