'ਰੋਂਦਾ ਹੈ ਪੰਜਾਬ, ਕੈਪਟਨ ਦੀ ਸਰਕਾਰ' : ਭਾਜਪਾ - shwait malik
ਸੂਬਾ ਸਰਕਾਰ ਦੇ 2 ਸਾਲ ਪੂਰੇ ਹੋਣ 'ਤੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਉਂਦਿਆਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਵਿਰੁੱਧ ਰੋਸ ਮਾਰਟ ਕੱਢਿਆ ਤੇ 'ਵਿਸ਼ਵਾਸਘਾਤ ਦਿਵਸ' ਮਣਾਇਆ। ਇਸ ਦੌਰਾਨ ਭਾਜਪਾ ਪੰਜਾਬ ਪ੍ਰਧਾਨ ਸ਼ਵੇਤ ਮਲਿਕ, ਅਨਿਲ ਜੋਸ਼ੀ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਰਹੇ। ਇਸ ਦੌਰਾਨ ਭਾਜਪਾ ਵਰਕਰਾਂ ਨੇ 'ਰੋਂਦਾ ਹੈ ਪੰਜਾਬ, ਕੈਪਟਨ ਦੀ ਸਰਕਾਰ' ਦੇ ਵੀ ਨਾਅਰੇ ਲਗਾਏ।