ਬਿਜਲੀ ਦਰਾਂ 'ਚ ਵਾਧੇ ਨੂੰ ਲੈ ਕੇ ਭਾਜਪਾ ਨੇ ਕੀਤਾ ਰੋਸ ਪ੍ਰਦਰਸ਼ਨ
ਪੰਜਾਬ ਵਿੱਚ ਲਗਾਤਾਰ ਬਿਜਲੀ ਦੀਆਂ ਵਧ ਰਹੀਆਂ ਕੀਮਤਾਂ ਨੂੰ ਦੇਖਦੇ ਹੋਏ ਵੀਰਵਾਰ ਨੂੰ ਗੁਰਦਾਸਪੁਰ ਵਿੱਚ ਭਾਜਪਾ ਵਰਕਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਭਾਜਪਾ ਨੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕੀਤੀ।