'ਮਮਤਾ ਬੈਨਰਜੀ ਦੇ ਰਾਜ ’ਚ ਭਾਜਪਾ ਆਗੂਆਂ ’ਤੇ ਹੋ ਰਹੇ ਹਮਲੇ' - ਕੋਵਿਡ ਗਾਈਡਲਾਈਨ ਦੀ ਪਾਲਣਾ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਚੰਡੀਗੜ੍ਹ ਦਫਤਰ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਭਾਜਪਾ ਵੱਲੋਂ ਇਹ ਪ੍ਰਦਰਸ਼ਨ ਪੱਛਮੀ ਬੰਗਾਲ ਵਿੱਚ ਤ੍ਰਿਣਮੂਲ ਕਾਂਗਰਸ ਵੱਲੋਂ ਭਾਜਪਾ ਲੀਡਰਾਂ ’ਤੇ ਹੋ ਰਹੇ ਹਮਲਿਆਂ ਦੇ ਵਿਰੋਧ ’ਚ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੋਵਿਡ ਗਾਈਡਲਾਈਨ ਦੀ ਪਾਲਣਾ ਕਰਦੇ ਹੋਏ ਕੀਤਾ। ਇਸ ਦੌਰਾਨ ਭਾਜਪਾ ਆਗੂ ਦਿਨੇਸ਼ ਕੁਮਾਰ ਨੇ ਦੱਸਿਆ ਕਿ ਬੰਗਾਲ ਚ ਮਮਤਾ ਬੈਨਰਜੀ ਦੀ ਸਰਕਾਰ ਬਣਦੇ ਹੀ ਭਾਜਪਾ ਲੀਡਰਾਂ ’ਤੇ ਹਮਲੇ ਹੋ ਰਹੇ ਹਨ। ਜਿਸ ਕਾਰਨ ਦੇਸ਼ ਭਰ ’ਚ ਭਾਜਪਾ ਲੀਡਰਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਜਪਾ ਲੀਡਰਾਂ ਦੀ ਜਾਨ ਮਾਲ ਦੀ ਕੋਈ ਸੁਰੱਖਿਆ ਨਹੀਂ ਹੈ ਇਹ ਲੋਕਤੰਤਰ ਨਹੀਂ ਹੈ ਸਗੋਂ ਲੁੱਟ ਤੰਤਰ ਹੈ।