ਬੀਜੇਪੀ ਤੇ ਕਾਂਗਰਸੀ ਵਰਕਰਾਂ 'ਚ ਹੋਏ ਟਕਰਾਅ ਤੋਂ ਬਾਅਦ ਬੀਜੇਪੀ ਨੇ ਕੀਤਾ ਰੋਸ ਪ੍ਰਦਰਸ਼ਨ - BJP protests after clashes
ਬਠਿੰਡਾ: ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਬੀਜੇਪੀ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਵਿਚਾਲੇ ਹੋਏ ਟਕਰਾਅ ਤੋਂ ਬਾਅਦ ਦਿਨ ਸ਼ੁੱਕਰਵਾਰ ਨੂੰ ਸੂਬੇ ਭਰ ਵਿੱਚ ਬੀਜੇਪੀ ਪਾਰਟੀ ਨੇ ਰੋਸ ਪ੍ਰਗਟ ਕੀਤਾ। ਜਿਸ ਨੂੰ ਲੈ ਕੇ ਬਠਿੰਡਾ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਪ ਪ੍ਰਧਾਨ ਦਿਆਲ ਸੋਢੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ।