ਨਨਕਾਣਾ ਸਾਹਿਬ 'ਤੇ ਹੋਏ ਹਮਲੇ ਵਿਰੁੱਧ ਭਾਜਪਾ ਨੇ ਕੀਤਾ ਪ੍ਰਦਰਸ਼ਨ - BJP protests against Nankana sahib attack
ਪਾਕਿਸਤਾਨ ਦੇ ਨਨਕਾਣਾ ਸਾਹਿਬ 'ਤੇ ਹੋਏ ਪਥਰਾਅ ਦੇ ਖ਼ਿਲਾਫ਼ ਪੂਰੇ ਦੇਸ਼ ਵਿਚ ਰੋਸ਼ ਪਾਇਆ ਜਾ ਰਿਹਾ ਹੈ। ਉੱਥੇ ਹੀ ਭਾਜਪਾ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਪੁਤਲਾ ਸਾੜਿਆ। ਇਸ ਮੌਕੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਇਸ ਪ੍ਰਦਰਸ਼ਨ ਵਿਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਹ ਬੜੇ ਸ਼ਰਮ ਦੀ ਗੱਲ ਹੈ, ਕਿ ਅਜਿਹੀ ਘਟਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਵਿਖੇ ਵਾਪਰੀ ਹੈ। ਇਸ ਦੇ ਨਾਲ ਹੀ ਉਹ ਮੰਗ ਕਰਦੇ ਹਨ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।