ਕਿਸਾਨਾਂ ਦੇ ਧਰਨੇ ਤੇ ਬੋਲੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ
ਪਠਾਨਕੋਟ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਭਾਜਪਾ ਪੰਜਾਬ ਪ੍ਰਧਾਨ ਨੇ ਅੱਜ ਪਠਾਨਕੋਟ ਦੇ ਵਿੱਚ ਆਪਣੇ ਭਾਜਪਾ ਵਰਕਰਾਂ ਨਾਲ ਇੱਕ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸਾਨ ਜਿਹੜੇ ਮੁੱਦਿਆਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਨੂੰ ਸੂਬੇ ਦੀ ਕੈਪਟਨ ਸਰਕਾਰ ਨੇ ਗੁਮਰਾਹ ਕੀਤਾ ਹੈ ਜੋ ਵੀ ਕਾਨੂੰਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਹਨ ਉਹ ਕਿਸਾਨਾਂ ਦੇ ਹੱਕ ਦੇ ਵਿੱਚ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਨਾਕਾਮੀਆਂ ਛੁਪਾਉਣ ਦੇ ਲਈ ਕਿਸਾਨਾਂ ਦੇ ਇਸ ਮੁੱਦੇ ਨੂੰ ਗਲਤ ਗੁੰਮਰਾਹ ਕੀਤਾ ਹੈ, ਜਿਸ ਕਾਰਨ ਕਿਸਾਨ ਅੱਜ ਧਰਨੇ ਪ੍ਰਦਰਸ਼ਨ ਕਰ ਰਹੇ ਹਨ।