ਪੰਜਾਬ ਭਾਜਪਾ ਪ੍ਰਧਾਨ ਨੇ ਪਠਾਨਕੋਟ 'ਚ ਕੀਤੀ ਬੈਠਕ - ਰਾਜਨੀਤਕ ਪਾਰਟੀਆਂ
ਪਠਾਨਕੋਟ: ਨਗਰ ਨਿਗਮ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਰਨੀ ਸ਼ੁਰੂ ਕਰ ਦਿੱਤੀ ਹੈ। ਭਾਜਪਾ ਨੇ ਇੱਕ ਬੈਠਕ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਮੁੱਖ ਤੌਰ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਪੁੱਜੇ। ਉਨ੍ਹਾਂ ਨੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਚਰਚਾ ਕੀਤੀ ਉੱਥੇ ਨਾਲ ਹੀ ਨਾਲ ਵਰਕਰਾਂ ਨਾਲ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ। ਇਸ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਨਗਰ ਨਿਗਮ ਦੇ 50 ਵਾਰਡਾਂ ਦੇ ਉੱਪਰ ਚੋਣ ਲੜੇਗਾ।