ਭਾਜਪਾ ਪੰਜਾਬ ਪ੍ਰਧਾਨ ਨੇ ਸੂਬਾ ਸਰਕਾਰ ਨੂੰ ਲਿਆ ਕਰੜੇ ਹੱਥੀਂ - bjp
ਪਠਾਨਕੋਟ: ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੰਗਲਵਾਰ ਨੂੰ ਸੂਬੇ ਦੀ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਮੁੱਦੇ ਉੱਤੇ ਸਿਆਸਤ ਕਰ ਕੇਂਦਰ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਵਾਪਸ ਭੇਜਣ ਵਿੱਚ ਕੇਂਦਰ ਦਾ ਵਿਸ਼ੇਸ਼ ਯੋਗਦਾਨ ਹੈ।