ਪੋਸਟ ਮੈਟ੍ਰਿਕ ਸਕਾਲਰਸ਼ਿਪ ਨੂੰ ਲੈ ਕੇ ਬੀਜੇਪੀ ਐਸਸੀ ਮੋਰਚੇ ਨੇ ਕੀਤੀ ਪ੍ਰੈੱਸ ਕਾਨਫ਼ਰੰਸ - press conference on post-matric scholarship
ਜਲੰਧਰ: ਸਥਾਨਕ ਬੀਜੇਪੀ ਦੇ ਦਫ਼ਤਰ 'ਚ ਬੀਜੇਪੀ ਐੱਸਸੀ ਮੋਰਚੇ ਨੇ ਪ੍ਰੈੱਸ ਕਾਨਫ਼ਰੰਸ ਕੀਤੀ, ਜਿਸ 'ਚ ਉਨ੍ਹਾਂ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਗੱਲ ਕੀਤੀ। ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਦੇ ਪ੍ਰਧਾਨ ਰਾਜ ਕੁਮਾਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਲਈ 6 ਕਰੋੜ ਦੀ ਰਾਸ਼ੀ ਭੇਜੀ ਜਿਸ 'ਤੇ ਉਨ੍ਹਾਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਨਾਲ ਦੇ ਨਾਲ ਉਨ੍ਹਾਂ ਨੇ ਸੂਬਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਘੁਟਾਲੇ ਦੀ ਰਾਸ਼ੀ ਕਦੋਂ ਰਿਲੀਜ਼ ਕਰਨਗੇ। ਉਨ੍ਹਾਂ ਨੇ ਕਿਹਾ ਕਿ ਰਾਸ਼ੀ ਨਾ ਮਿਲਣ ਨਾਲ ਬੱਚਿਆਂ ਨੂੰ ਕਾਫੀ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।