ਅਸ਼ਵਨੀ ਸ਼ਰਮਾ ਦੀ ਕਾਰ 'ਤੇ ਹਮਲੇ ਦਾ ਵੀਡੀਓ ਆਇਆ ਸਾਹਮਣੇ - ਹੁਸ਼ਿਆਰਪੁਰ
ਹੁਸ਼ਿਆਰਪੁਰ: ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਕਾਰ 'ਤੇ ਹਮਲਾ ਹੋਣ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਕਾਰ 'ਤੇ ਹਮਲਾ ਕੀਤਾ ਗਿਆ। ਦੱਸ ਦਈਏ, ਬੀਤੇ ਦਿਨੀਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਗੱਡੀ ਰੋਕੀ 'ਤੇ ਹਮਲਾ ਕਰ ਦਿੱਤਾ ਸੀ।