BJP ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਕਿਸਾਨ ਵਿਰੋਧੀ ਬਿਆਨ ਦਾ ਜ਼ਬਰਦਸਤ ਵਿਰੋਧ
ਹੁਸਿ਼ਆਰਪੁਰ: ਜਿਲਾ ਹੁਸ਼ਿਆਰਪੁਰ ਦੇ ਸਥਾਨਕ ਘੰਟਾਘਰ ਚੌਂਕ 'ਚ ਆਮ ਆਦਮੀ ਦੀ ਮਹਿਲਾ ਵਿੰਗ ਵੱਲੋਂ ਭਾਜਪਾ ਦੀ ਕੇਂਦਰੀ ਰਾਜ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਬੀਤੇ ਦਿਨ ਦਿੱਤੇ ਕਿਸਾਨ ਵਿਰੋਧੀ ਬਿਆਨ ਨੂੰ ਲੈ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 8 ਮਹੀਨਿਆਂ ਤੋਂ ਧਰਨਿਆਂ ਤੇ ਬੈਠੇ ਹਨ ਤੇ ਹੁਣ ਤੱਕ 500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਪਰ ਭਾਜਪਾ ਸਰਕਾਰ ਬੇਸ਼ਰਮ ਬਣੀ ਹੋਈ ਹੈ। ਉਨ੍ਹਾਂ ਕਿਹਾ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਤਾਂ ਕੀ ਪੂਰਾ ਕਰਨਾ ਹੈ ਸਗੋਂ ਇਸਦੇ ਮੰਤਰੀ ਨਿੱਤ ਉਲਟੇ ਬਿਆਨ ਦੇ ਕੇ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਛਿੜਕਦੇ ਹਨ ਅਤੇ ਕਿਸਾਨਾਂ ਜਾ ਅਪਮਾਨ ਕਰਦੇ ਹਨ। ਕੁਝ ਸਮਾਂ ਪਹਿਲਾਂ ਭਾਜਪਾ ਆਗੂ ਦੁਆਰਾ ਕਿਸਾਨਾਂ ਨੂੰ ਪਿਕਨਿਕ ਮਨਾਉਣ ਦੀਆਂ ਗੱਲਾਂ ਕਹੀਆਂ ਗਈਆਂ ਸਨ ਤੇ ਹੁਣ ਭਾਜਪਾ ਦੀ ਮਹਿਲਾ ਮੰਤਰੀ ਮਿਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਮਵਾਲੀ ਕਿਹਾ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੀ ਜ਼ੁਬਾਨ ਤੇ ਕੰਟਰੋਲ ਰੱਖਣਾ ਚਾਹੀਦਾ ਹੈ।