ਭਾਜਪਾ ਉਪ-ਪ੍ਰਧਾਨ ਨੇ ਭਾਈ ਨਿਰਮਲ ਸਿੰਘ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ - ਭਾਜਪਾ ਉਪ-ਪ੍ਰਧਾਨ ਰਾਜੇਸ਼ ਬਾਘਾ
ਜਲੰਧਰ: ਪੰਜਾਬ ਭਾਜਪਾ ਦੇ ਉਪ ਪ੍ਰਧਾਨ ਰਾਜੇਸ਼ ਬਾਘਾ ਨੇ ਸਵਰਗਵਾਸੀ ਕੀਰਤਨੀਏ ਭਾਈ ਨਿਰਮਲ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਦੀਆਂ ਖਬਰਾਂ ਮੀਡੀਆਂ ਰਾਹੀਂ ਪ੍ਰਾਪਤ ਹੋ ਰਹੀਆਂ ਹਨ ਕਿ ਹਸਪਤਾਲ 'ਚ ਭਾਈ ਨਿਰਮਲ ਸਿੰਘ ਦਾ ਇਲਾਜ ਸਹੀ ਤਰੀਕੇ ਨਾਲ ਨਹੀਂ ਕੀਤਾ ਗਿਆ ਤੇ ਉਸ ਤੋਂ ਬਾਅਦ ਉਨ੍ਹਾਂ ਦੇ ਸਸਕਾਰ ਸਮੇਂ ਜੋ ਹੋਇਆ ਹੈ ਉਸ 'ਤੇ ਸੂਬਾ ਸਰਕਾਰ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਵੱਧਦੇ ਨੂੰ ਦੇਖਦੇ ਹੋਏ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਤੋਂ ਬਾਹਰ ਨਾ ਜਾਣ। ਕੋਰੋਨਾ ਵਾਇਰਸ ਇੱਕ ਅਜਿਹੀ ਬੀਮਾਰੀ ਹੈ ਜਿਸ ਦਾ ਕੋਈ ਇਲਾਜ ਹੀ ਨਹੀਂ ਹੈ।