ਭਾਜਪਾ ਵਰਕਰਾਂ ਨੇ ਪਟਿਆਲਾ 'ਚ ਸਾੜਿਆ ਸਰਕਾਰ ਦਾ ਪੁਤਲਾ - ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ
ਪਟਿਆਲਾ: ਮਲੋਟ 'ਚ ਭਾਜਪਾ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਤੋਂ ਬਾਅਦ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਪਟਿਆਲਾ ਦੇ ਅਨਾਰਦਾਨਾ ਚੌਂਕ 'ਚ ਸਰਕਾਰ ਦਾ ਪੁਤਲਾ ਸਾੜ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂਆਂ ਦਾ ਕਹਿਣਾ ਕਿ ਜੋ ਭਾਜਪਾ ਵਿਧਾਇਕ ਦੀ ਕੁੱਟਮਾਰ ਹੋਈ ਹੈ, ਉਹ ਕਾਂਗਰਸ ਸਰਕਾਰ ਕਰਵਾ ਰਹੀ ਹੈ। ਭਾਜਪਾ ਆਗੂ ਦਾ ਕਹਿਣਾ ਕਿ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਇਸ 'ਚ ਉਨ੍ਹਾਂ ਦੀ ਕੋਈ ਵੀ ਭੂਮਿਕਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਰਵਾਈ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।