ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ 'ਤੇ ਭਾਜਪਾ ਵਰਕਰਾਂ ਨੇ ਲੱਡੂ ਵੰਡ ਕੀਤੀ ਖੁਸ਼ੀ ਜਾਹਿਰ - online punjabi khabran
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵੱਜੋਂ ਸਹੁੰ ਚੁੱਕੀ ਹੈ। ਜਿਸ ਦਾ ਭਾਜਪਾ ਵਰਕਰਾਂ ਵੱਲੋਂ ਲੁਧਿਆਣਾ ਦੇ ਘੰਟਾ ਘਰ ਚੌਕ ਵਿਖੇ ਜਸ਼ਨ ਮਨਾਇਆ ਗਿਆ। ਇਸ ਮੌਕੇ ਭਾਜਪਾ ਵਰਕਰਾਂ ਨੇ ਲੱਡੂ ਵੰਡ, ਪਟਾਕੇ ਚਲਾ ਕੇ ਖੁਸ਼ੀ ਜਾਹਿਰ ਕੀਤੀ ਗਈ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਦੇਵ ਸ਼ਰਮਾ ਨੇ ਕਿਹਾ ਕਿ ਲੋਕਾਂ ਨੇ ਭਾਜਪਾ 'ਤੇ ਇੱਕ ਵਾਰ ਮੁੜ ਵਿਸ਼ਵਾਸ ਜਤਾਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਭਾਜਪਾ ਲੋਕਾਂ ਦੀਆਂ ਉਮੀਦਾਂ ਤੇ ਖਰੀ ਉਤਰੇਗੀ।