ਭਾਜਪਾ ਵਰਕਰਾਂ ਨੇ ਸੂਬਾ ਸਰਕਾਰ ਦੇ ਖ਼ਿਲਾਫ਼ ਕੀਤਾ ਪ੍ਰਦਰਸ਼ਨ - BJP workers
ਪਠਾਨਕੋਟ: ਪਠਾਨਕੋਟ ਦੇ ਵਾਲਮੀਕਿ ਚੌਂਕ ਵਿੱਚ ਭਾਜਪਾ ਵਰਕਰਾਂ ਵੱਲੋਂ ਕਾਂਗਰਸ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਕੀਤੀ ਗਈ ਕਿ ਜੋ ਨਵਾਂ ਸ਼ਹਿਰ ਵਿੱਚ ਉਨ੍ਹਾਂ ਦੇ ਵਰਕਰਾਂ 'ਤੇ ਹਮਲਾ ਹੋਇਆ ਹੈ ਉਸ ਦੀ ਜਾਂਚ ਕਰਵਾਈ ਜਾਵੇ। ਇਸ ਬਾਰੇ ਗੱਲ ਕਰਦੇ ਹੋਏ ਪ੍ਰਦਰਸ਼ਨ ਕਾਰੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਚਰਮਰਾ ਗਈ ਹੈ।