ਨਾਗਰਿਕਤਾ ਸੋਧ ਕਾਨੂੰਨ ਲਾਗੂ ਨਾ ਕਰਨ 'ਤੇ ਜਲੰਧਰ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ - ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਦਾ ਸਾੜਿਆ ਪੁਤਲਾ
ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ 'ਚ ਰੋਸ ਪ੍ਰਦਰਸ਼ ਕੀਤਾ ਜਾ ਰਿਹਾ ਹੈ ਅਤੇ ਕਈ ਥਾਵਾਂ 'ਤੇ ਲੋਕ ਇਸ ਦਾ ਸਮਰਥਨ ਵੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਕਾਨੂੰਨ ਦਾ ਸਮਰਥਨ ਕਰਦੇ ਹੋਏ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਾ ਕਰਨ 'ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ।ਦੱਸਣਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਨਹੀਂ ਕੀਤਾ ਗਿਆ।