ਪੰਜਾਬ 'ਚ CAA ਲਾਗੂ ਨਾ ਕਰਨ 'ਤੇ ਭਾਜਪਾ ਵਰਕਰਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ - ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪਾਸ
ਅੰਮ੍ਰਿਤਸਰ ਵਿੱਚ ਭਾਜਪਾ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸੂਬੇ 'ਚ ਨਾਗਰਿਕਤਾ ਸੋਧ ਕਾਨੂੰਨ ਨਾ ਪਾਸ ਕਰਨ 'ਤੇ ਪੰਜਾਬ ਸਰਕਾਰ ਦਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਸਾੜਿਆ। ਉਨ੍ਹਾਂ ਕੈਪਟਨ ਸਰਕਾਰ 'ਤੇ ਲੋਕਾਂ ਨੂੰ ਗੁਮਰਾਹ ਕੀਤੇ ਜਾਣ ਦੇ ਦੋਸ਼ ਲਗਾਏ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਕੇਂਦਰ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਨੂੰ ਪਾਸ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸੂਬੇ 'ਚ ਲਾਗੂ ਕਰਨ ਤੋਂ ਇਨਕਾਰ ਕੀਤਾ ਹੈ। ਇਸ ਕਾਰਨ ਸੂਬੇ 'ਚ ਰਹਿ ਰਹੇ ਸ਼ਰਨਾਰਥੀਆਂ 'ਚ ਨਿਰਾਸ਼ਾ ਅਤੇ ਮਾਯੂਸੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਮੁਸਲਮਾਨਾਂ ਦੇ ਵਿਰੁੱਧ ਨਹੀਂ ਹੈ ਪਰ ਪੰਜਾਬ ਸਰਕਾਰ ਅਤੇ ਕਾਂਗਰਸ ਵੱਲੋਂ ਇਸ ਉੱਤੇ ਰਾਜਨੀਤੀ ਕੀਤੀ ਜਾ ਰਹੀ ਹੈ।