ਭਾਜਪਾ ਦੇ ਵਰਕਰਾਂ ਨੇ 2 ਘੰਟੇ ਮੋਨ ਵਰਤ ਰੱਖ ਕੀਤਾ ਪ੍ਰਦਰਸ਼ਨ - ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ
ਪਠਾਨਕੋਟ: ਭਾਜਪਾ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਵੱਖਰੇ ਢੰਗ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਦੇ ਨੇਤਾਵਾਂ ਸਮੇਤ ਵੱਡੀ ਗਿਣਤੀ 'ਚ ਭਾਜਪਾ ਵਰਕਰਾਂ ਨੇ 2 ਘੰਟੇ ਦਾ ਮੋਨ ਵਰਤ ਰੱਖਿਆ। ਇਸ ਸਬੰਧੀ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਸੰਵਿਧਾਨਕ ਜ਼ਿੰਮੇਦਾਰੀਆਂ ਨੂੰ ਭੁੱਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਭ ਤੋਂ ਵੱਡੀ ਜ਼ਿੰਮੇਦਾਰੀ ਹੈ ਕਿ ਕਾਨੂੰਨ ਵਿਵਸਥਾ ਬਣੀ ਰਹੇ ਅਤੇ ਅਮਨ ਸ਼ਾਂਤੀ ਬਣਾ ਕੇ ਰੱਖਣ, ਪਰ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਬਾਰੇ ਗ਼ਲਤ ਢੰਗ ਨਾਲ ਪੇਸ਼ ਕਰ ਗੁੰਮਰਾਹ ਕੀਤਾ ਜਾ ਰਿਹਾ ਹੈ।