ਪੰਜਾਬ

punjab

ETV Bharat / videos

ਬਿਜਲੀ ਦਰਾਂ 'ਚ ਵਾਧੇ ਵਿਰੁੱਧ ਭਾਜਪਾ ਵਰਕਰਾਂ ਨੇ ਅੰਮ੍ਰਿਤਸਰ 'ਚ ਕੀਤਾ ਰੋਸ ਪ੍ਰਦਰਸ਼ਨ - ਭਾਜਪਾ ਵਰਕਰਾਂ ਵੱਲੋਂ ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ

🎬 Watch Now: Feature Video

By

Published : Jan 9, 2020, 6:52 PM IST

ਅੰਮ੍ਰਿਤਸਰ: ਪੰਜਾਬ 'ਚ ਲਗਾਤਾਰ ਵੱਧ ਰਹੀਆਂ ਬਿਜਲੀ ਕੀਮਤਾਂ ਨੂੰ ਵੇਖਦੇ ਹੋਏ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਸੂਬਾ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ। ਭਾਜਪਾ ਆਗੂਆਂ ਨੇ ਕੈਪਟਨ ਸਰਕਾਰ ਵਿਰੁੱਧ ਨਿਸ਼ਾਨਾ ਸਾਧਦੇ ਹੋਏ ਕੈਪਟਨ ਸਰਕਾਰ ਵੱਲੋਂ ਵਾਅਦਾ ਖਿਲਾਫ਼ੀ ਕੀਤੇ ਜਾਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਹਰ ਸਾਲ ਲਗਾਤਾਰ ਵੱਧ ਰਹੀ ਬਿਜਲੀ ਕੀਮਤਾਂ ਨਾਲ ਲੋਕਾਂ ਦੀ ਜੇਬਾਂ 'ਤੇ ਬੋਝ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਬਿਜਲੀ ਦੀ ਸਹੂਲਤ ਤੋਂ ਆਮ ਲੋਕ ਵਾਂਝੇ ਰਹਿ ਜਾਣ ਤੇ ਬਿਜਲੀ ਦੀ ਸਹੂਲਤ ਉਨ੍ਹਾਂ ਦੀ ਪਹੁੰਚ ਤੋਂ ਦੂਰ ਹੋ ਜਾਵੇ। ਇਸ ਕਾਰਨ ਭਾਜਪਾ ਵੱਲੋਂ ਸਰਕਾਰ ਨੂੰ ਜਗਾਉਣ ਲਈ ਇਹ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਸਰਕਾਰ ਦੇ ਵਿਰੁੱਧ ਪ੍ਰਦਰਸ਼ਨ ਜਾਰੀ ਰਹੇਗਾ ਜਦ ਤੱਕ ਕਿ ਪੰਜਾਬ ਸਰਕਾਰ ਬਿਜਲੀ ਦੀਆਂ ਕੀਮਤਾਂ ਨੂੰ ਘਟਾ ਨਹੀਂ ਦਿੰਦੀ।

ABOUT THE AUTHOR

...view details