ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਭਾਜਪਾ ਆਗੂਆਂ ਦਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ
ਸੰਗਰੂਰ: ਲਹਿਰਾਗਾਗਾ ਹਲਕੇ 'ਚ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਅਤੇ ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਭਾਜਪਾ ਵਰਕਰਾਂ ਨੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਮੌਕੇ 'ਤੇ ਮੌਜੂਦ ਭਾਜਪਾ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਸੂਬੇ 'ਚ ਨਸ਼ਾ ਖ਼ਤਮ ਹੋਣ ਦੀ ਥਾਂ ਹੋਰ ਵੀ ਵੱਧ ਗਿਆ ਹੈ। ਇਸ ਦੇ ਨਾਲ ਭਾਜਪਾ ਆਗੂ ਅਸ਼ਵਨੀ ਸਿੰਗਲਾ ਨੇ ਦੱਸਿਆ ਕਿ ਅੱਜ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ 'ਚ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਹੈ। ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਬੋਲਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸ਼ਰਾਬ ਮਾਫੀਆ 'ਤੇ ਨਕੇਲ ਨਾ ਕਸੀ ਤਾਂ ਇਸ ਦਾ ਖਾਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ 'ਚ ਭੁਗਤਨਾ ਪੈ ਸਕਦਾ ਹੈ।