ਭਾਜਪਾਈਆਂ ਨੇ ਨੱਚ ਕੇ ਮਨਾਇਆ ਭੂਮੀ ਪੂਜਨ - ਰਾਮ ਮੰਦਰ 5 ਅਗਸਤ
ਅੰਮ੍ਰਿਤਸਰ: ਰਾਮ ਮੰਦਿਰ ਜਨਮ ਭੂਮੀ ਅਯੁੱਧਿਆ ਵਿੱਚ 5 ਅਗਸਤ ਨੂੰ ਹੋਣ ਵਾਲੇ ਭੂਮੀ ਪੂਜਨ ਦੀ ਖ਼ੁਸ਼ੀ ਵਿੱਚ ਅੱਜ ਅੰਮ੍ਰਿਤਸਰ ਵਿਖੇ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਦੀ ਅਗਵਾਈ ਵਿਖੇ ਭਾਜਪਾ ਯੁਵਾ ਮੋਰਚਾ ਦੇ ਕਾਰਕੁੰਨਾ ਵੱਲੋਂ ਸ਼ਿਵਾਲਾ ਬਾਗ਼ ਭਾਈਆ ਵਿਖੇ ਖ਼ੁਸ਼ੀ ਵਿੱਚ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ ਅਤੇ ਢੋਲ ਵਜਾ ਭੰਗੜੇ ਪਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਗੌਤਮ ਅਰੋੜਾ ਨੇ ਦੱਸਿਆ ਕਿ ਅੱਜ ਬਹੁਤ ਹੀ ਇਤਿਹਾਸਕ ਅਤੇ ਖ਼ੁਸ਼ੀ ਦਾ ਪਲ ਹੈ ਜਿਸ ਦਾ ਜਸ਼ਨ ਦੇਸ਼ ਭਰ ਵਿਚ ਮਣਾਇਆ ਜਾ ਰਿਹਾ ਹੈ।