ਭਾਜਪਾ ਯੁਵਾ ਮੋਰਚਾ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ - BJP Yuva Morcha
ਅੰਮ੍ਰਿਤਸਰ: ਸ਼ਹੀਦ ਏ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੰਮ੍ਰਿਤਸਰ ਭਾਜਪਾ ਯੁਵਾ ਮੋਰਚਾ ਵੱਲੋਂ ਆਪਣੇ ਦਫ਼ਤਰ 'ਚ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਭਾਜਪਾ ਆਗੂ ਨੇ ਸੂਬਾ ਸਰਕਾਰ 'ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਆਪਣੇ ਕਿਸੇ ਵੀ ਚੋਣ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ 'ਚ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ।