ਜ਼ਹਿਰੀਲੀ ਸ਼ਰਾਬ ਕਾਂਡ: ਭਾਜਪਾ ਦੇ ਐਸ.ਈ ਮੋਰਚੇ ਨੇ ਸੂਬਾ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਅਨੁਸੂਚਿਤ ਜਾਤੀ ਮੋਰਚਾ
ਪਠਾਨਕੋਟ: ਸੋਮਵਾਰ ਨੂੰ ਭਾਜਪਾ ਦੀ ਅਨੁਸੂਚਿਤ ਜਾਤੀ ਮੋਰਚਾ ਵੱਲੋਂ ਪਠਾਨਕੋਟ ਦੇ ਸ਼ਹੀਦ ਚੌਂਕ 'ਚ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਭਾਜਪਾ ਆਗੂ ਨੇ ਸੂਬਾ ਸਰਕਾਰ ਨੂੰ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਜਾਂਚ ਕਰ ਦੌਸ਼ੀਆਂ ਨੂੰ ਸਖ਼ਤ ਸਜਾ ਦਿੱਤੀ ਜਾਵੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਜੇ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਪਿਛਲੀ ਚੌਣ ਵੇਲੇ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ ਜਿਸ ਵਿੱਚ ਉਨ੍ਹਾਂ ਨੇ ਇਹ ਵੀ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਵਿੱਚ 4 ਹਫਤਿਆਂ ਦੇ ਅੰਦਰ ਨਸ਼ਾ ਖ਼ਤਮ ਕਰਨਗੇ ਤੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ। ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ 3 ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪੰਜਾਬ ਨਸ਼ਾ ਮੁਕਤ ਨਹੀਂ ਹੋਇਆ ਬਲਕਿ ਪੰਜਾਬ ਵਿੱਚ ਨਸ਼ਾ ਦੁੱਗਣਾ ਹੋ ਗਿਆ ਹੈ।