ਪੰਜਾਬ

punjab

ETV Bharat / videos

ਬੀਜੇਪੀ ਦੇ ਯੁਵਾ ਮੋਰਚੇ ਨੇ ਫੂਕਿਆ ਅਰਵਿੰਦ ਕੇਜਰੀਵਾਲ ਦਾ ਪੁਤਲਾ - ਅਰਵਿੰਦ ਕੇਜਰੀਵਾਲ ਦਾ ਪੁਤਲਾ

By

Published : Jun 27, 2021, 11:25 AM IST

ਫਰੀਦਕੋਟ: ਜ਼ਿਲ੍ਹੇ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦਾ ਪੁਤਲਾ ਵੀ ਫੂਕਿਆ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹੇ ਪ੍ਰਧਾਨ ਗੌਰਵ ਕੱਕੜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ’ਤੇ ਵੱਡੇ ਇਲਜ਼ਾਮ ਲਗਾਏ ਗਏ ਸੀ, ਪਰ ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਦਾ ਅਸਲ ਚਿਹਰਾ ਉਸ ਸਮੇਂ ਸਾਹਮਣੇ ਆਇਆ ਜਦੋ ਕੇਂਦਰ ਸਰਕਾਰ ਵੱਲੋਂ ਆਕਸੀਜਨ ਦੀ ਵੰਡ ਸਬੰਧੀ ਰਿਪੋਰਟ ਜਨਤਕ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਦੀ ਕਥਿਤ ਅਣਗਹਿਲੀ ਦੇ ਚਲਦੇ ਲੋਕਾਂ ਨੂੰ ਜਿੱਥੇ ਆਕਸੀਜਨ ਕਾਰਨ ਜਾਨ ਗਵਾਉਣੀ ਪਈ ਉੱਥੇ ਹੀ ਲੱਖਾਂ ਰੁਪਏ ਆਕਸੀਜਨ ’ਤੇ ਖਰਚ ਕਰਨੇ ਪਏ। ਦਿੱਲੀ ਸਰਕਾਰ ਨੇ ਆਕਸੀਜਨ ਵਿੱਚ ਵੱਡਾ ਘਪਲਾ ਕੀਤਾ ਜਿਸਦੀ ਜਾਂਚ ਹੋਣੀ ਚਾਹੀਦੀ ਹੈ।

ABOUT THE AUTHOR

...view details