ਰਿਲਾਇੰਸ ਪੰਪ ਭਦੌੜ ਉੱਤੇ ਬੀਕੇਯੂ ਡਕੌਂਦਾ ਵੱਲੋਂ 18ਵੇਂ ਦਿਨ ਧਰਨਾ ਜਾਰੀ - BKU Dakonda
ਬਰਨਾਲਾ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜੱਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਤਹਿਤ ਰੇਲ ਲਾਈਨਾਂ, ਸ਼ਾਪਿੰਗ ਮਾਲ ਤੇ ਟੌਲ ਪਲਾਜ਼ਾ ਉੱਤੇ ਦਿੱਤੇ ਜਾ ਰਹੇ ਧਰਨਿਆਂ ਤਹਿਤ ਅੱਜ 18 ਵੇਂ ਦਿਨ ਬੀਕੇਯੂ ਡਕੌਂਦਾ ਦੀ ਅਗਵਾਈ ‘ਚ ਰਿਲਾਇੰਸ ਪੰਪ ਭਦੌੜ ਉੱਤੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਬਣਾਏ ਹਨ ਉਹ ਪੰਜਾਬ ਦੇ ਕਿਸਾਨਾਂ ਦੀ ਆਰਥਿਕ, ਸਮਾਜਿਕ ਤੇ ਮਾਨਸਿਕ ਮੌਤ ਹੈ। ਉਨਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਦੀ ਬਜਾਏ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਣ ਲਈ ਰਾਹ ਪੱਧਰਾ ਕੀਤਾ ਹੈ।