ਐਫ.ਸੀ.ਆਈ ਦਫ਼ਤਰ ਅਤੇ ਗੁਦਾਮਾਂ ਦਾ BKU ਏਕਤਾ ਉਗਰਾਹਾਂ ਨੇ ਕੀਤਾ ਘਿਰਾਓ - ਭਾਰਤੀ ਕਿਸਾਨ ਯੂਨੀਅਨ
ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਐਫ.ਸੀ.ਆਈ ਦੇ ਦਫ਼ਤਰਾਂ ਅਤੇ ਗੁਦਾਮਾਂ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਵਲੋਂ ਫਸਲਾਂ ਦੀ ਸਿੱਧੀ ਅਦਾਇਗੀ ਦਾ ਫਰਮਾਨ ਕਿਸਾਨਾਂ ਲਈ ਨੁਕਸਾਨਦਾਇਕ ਹੈ। ਉਨ੍ਹਾਂ ਦਾ ਕਹਿਣਾ ਕਿ ਠੇਕੇ 'ਤੇ ਖੇਤੀ ਕਰਨ ਵਾਲੇ ਕਿਸਾਨ ਇਸ ਲੁੱਟ ਦਾ ਸ਼ਿਕਾਰ ਹੋਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਇਸ ਫਰਮਾਨ ਨੂੰ ਵਾਪਸ ਨਹੀਂ ਲੈਂਦੀ ਤਾਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।