ਭਾਰਤ ਬੰਦ ਦੇ ਹੱਕ 'ਚ ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਰੋਸ ਮਾਰਚ - ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਰੋਸ ਮਾਰਚ
ਮਾਨਸਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸੋਮਵਾਰ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਰੋਸ ਮਾਰਚ ਦੌਰਾਨ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਭਾਰਤ ਬੰਦ ਵਿੱਚ ਸਾਥ ਦੇਣ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਪੂਰਨ ਰੂਪ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਰੋਸ ਕਰਦੇ ਹੋਏ ਦੁਕਾਨਾਂ ਬੰਦ ਕਰਨ ਦੀ ਅਪੀਲ ਕਰਦੇ ਹੋਏ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਇਹ ਕਾਲੇ ਕਾਨੂੰਨ ਕੇਂਦਰ ਦੀ ਮੋਦੀ ਸਰਕਾਰ ਨੂੰ ਵਾਪਸ ਕਰਵਾ ਕੇ ਹੀ ਦਮ ਲੈਣਗੇ।