ਲਹਿਰਾਗਾਗਾ ਵਿਖੇ ਬੀਕੇਯੂ ਏਕਤਾ ਉਗਰਾਹਾਂ ਨੇ ਐਕਸੀਅਨ ਦਫ਼ਤਰ ਅੱਗੇ ਲਾਇਆ ਧਰਨਾ - ਲਹਿਰਾਗਾਗਾ
ਸੰਗਰੂਰ: ਬੀਕੇਯੂ ਏਕਤਾ ਉਗਰਾਹਾਂ ਵੱਲੋਂ ਲਹਿਰਾਗਾਗਾ ਵਿਖੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਪਾਵਰ ਰਾਜ ਕਾਰਪੋਰੇਸ਼ਨ (ਐਕਸੀਅਨ) ਦਫ਼ਤਰ ਅੱਗੇ ਧਰਨਾ ਲਾਇਆ ਗਿਆ। ਯੂਨੀਅਨ ਦੇ ਆਗੂ ਧਰਮਿੰਦਰ ਸਿੰਘ ਪਸ਼ੌਰ ਨੇ ਦੱਸਿਆ ਕਿ ਇਹ ਧਰਨਾ ਲੰਬੇ ਸਮੇਂ ਤੋਂ ਪਿੰਡ ਰਾਮਗੜ੍ਹ ਸੰਧੂਆਂ ਵਿਖੇ ਟਰਾਂਸਫਾਰਮ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਸਬੰਧੀ ਕਾਰਨ ਲਾਇਆ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲੰਬੇ ਸਮੇਂ ਤੋਂ ਬਿਜਲੀ ਵਿਭਾਗ ਵੱਲੋਂ ਪਿੰਡ ਦੇ ਅੰਦਰ ਖੰਭੇ ਲਾਏ ਗਏ ਹਨ, ਪਰ ਟਰਾਂਸਫ਼ਾਰਮ ਨਹੀਂ ਲਗਾਇਆ ਗਿਆ। ਇਸ ਦੇ ਚਲਦੇ ਪਿੰਡ ਦੇ 25 ਘਰ ਬਿਜਲੀ ਤੋਂ ਵਾਂਝੇ ਹਨ ਤੇ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਬਿਜਲੀ ਬੋਰਡ ਦੇ ਐਕਸੀਅਨ ਨੇ ਜਲਦ ਹੀ ਇਸ ਨੂੰ ਪੂਰਾ ਕੀਤੇ ਜਾਣ ਦਾ ਭਰੋਸਾ ਦਿੱਤਾ।