ਤਲਵੰਡੀ ਸਾਬੋ: ਬੀਕੇਯੂ ਲੱਖੋਵਾਲ ਨੇ ਖੇਤੀ ਬਿੱਲਾਂ ਦੀਆਂ ਕਾਪੀ ਸਾੜ ਕੇ ਕੀਤਾ ਪ੍ਰਦਰਸ਼ਨ - ਕਿਸਾਨ ਜਥੇਬੰਦੀਆਂ ਸੰਘਰਸ਼
ਤਲਵੰਡੀ ਸਾਬੋ: ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦਾ ਵਿਰੋਧ ਪੰਜਾਬ ਵਿੱਚ ਲਗਾਤਾਰ ਜਾਰੀ ਹੈ। ਕਸਬਾ ਰਾਮਾ ਮੰਡੀ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵਿਰੁੱਧ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸੇ ਨਾਲ ਹੀ ਮੋਦੀ ਸਰਕਾਰ ਦਾ ਪੁਤਲਾ ਫੂਕਣ ਦੇ ਨਾਲ ਨਾਲ ਬਿੱਲਾਂ ਦੀ ਸੰਕੇਤਕ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਹ ਬਿਲ ਕਿਸਾਨ ਵਿਰੋਧੀ ਹਨ ਅਤੇ ਜਦੋਂ ਤੱਕ ਵਾਪਸ ਨਹੀਂ ਲਏ ਜਾਂਦੇ ਸੂਬੇ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਸੰਘਰਸ਼ ਜ਼ਾਰੀ ਰੱਖਣਗੀਆਂ।