'ਮਨ ਦੀ ਬਾਤ' ਦੇ ਵਿਰੋਧ ਵਿੱਚ ਬੀਕੇਯੂ ਉਗਰਾਹਾਂ ਨੇ ਖੜਕਾਏ ਭਾਂਡੇ - ਪ੍ਰਧਾਨਮੰਤਰੀ ਨਰਿੰਦਰ ਮੋਦੀ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਤਹਿਤ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦੇ ਵਿਰੋਧ ਦਾ ਸੱਦਾ ਦਿੱਤਾ ਸੀ। ਜਿਸ ਤਹਿਤ ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਪਿੰਡਾਂ ਵਿੱਚ ਕਿਸਾਨਾਂ ਨੇ ਵੱਡੇ ਪੱਧਰ 'ਤੇ ਭਾਂਡੇ ਖੜਕਾ ਕੇ ਮਨ ਦੀ ਬਾਤ ਪ੍ਰੋਗਰਾਮ ਦਾ ਬਾਈਕਾਟ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਪਿਛਲੇ ਛੇ ਸਾਲਾਂ ਤੋਂ ਆਪਣੇ ਹੀ ਮਨ ਦੀ ਬਾਤ ਦੇਸਵਾਸੀਆਂ ਨੂੰ ਸੁਣਾ ਰਹੇ ਹਨ, ਜਦੋਂ ਕਿ ਦੇਸ਼ ਵਾਸੀਆਂ ਦੇ ਮਨ ਦੀ ਬਾਤ ਨਹੀਂ ਸੁਣੀ ਜਾ ਰਹੀ।