ਬੀਕੇਯੂ ਆਗੂਆਂ ਨੇ ਮੰਗਾਂ ਨੂੰ ਲੈ ਕੇ ਐਸਡੀਐਮ ਦਫ਼ਤਰ ਮੁਹਰੇ ਦਿੱਤਾ ਸੰਕੇਤਕ ਧਰਨਾ - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ
ਬਠਿੰਡਾ: ਮਜ਼ਦੂਰਾਂ ਦੇ ਪ੍ਰਵਾਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਬਿਜਾਈ 'ਚ ਪੇਸ਼ ਆ ਰਹੀ ਮੁਸ਼ਕਿਲ ਨੂੰ ਦੇਖਦਿਆਂ ਝੋਨੇ ਦੀ ਬਿਜਾਈ ਦੀ ਮਨਜ਼ੂਰੀ 1 ਜੂਨ ਤੋਂ ਦੇਣ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਐਸਡੀਐਮ ਦਫ਼ਤਰ ਤਲਵੰਡੀ ਸਾਬੋ ਅੱਗੇ ਸੰਕੇਤਕ ਧਰਨਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਮੰਗਾਂ ਨਾ ਮੰਨੇ ਜਾਣ 'ਤੇ ਲੌਕਡਾਊਨ ਤੋਂ ਬਾਅਦ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੱਤੀ।