ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਮੋਰਚੇ ਲਈ ਬੀਕੇਯੂ ਉਗਰਾਹਾਂ ਦੇ ਕਾਫ਼ਿਲੇ ਹੋਏ ਰਵਾਨਾ - ਖੇਤੀ ਕਾਨੂੰਨਾਂ ਵਿਰੁੱਧ
ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦਾ ਦਿੱਲੀ ਦੀਆਂ ਹੱਦਾਂ 'ਤੇ ਸੰਘਰਸ਼ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਇੱਕ ਦੀ ਠੰਢ ਵਿੱਚ ਸਥਾਨਕ ਜ਼ਿਲ੍ਹੇ ਦੇ ਪਿੰਡਾਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦੇ ਕਾਫ਼ਲੇ ਟਰੈਕਟਰ-ਟਰਾਲੀਆਂ ਅਤੇ ਬੱਸਾਂ ਰਾਹੀਂ ਦਿੱਲੀ ਨੂੰ ਰਵਾਨਾ ਹੋਏ। ਇਸ ਮੌਕੇ ਗੱਲਬਾਤ ਕਰਦੇ ਕਿਸਾਨਾਂ ਨੇ ਕਿਹਾ ਕਿ ਸਰਕਾਰ ਨੂੰ ਇਹ ਭੁੱਲੇਖਾ ਕੱਢ ਲੈਣਾ ਚਾਹੀਦਾ ਹੈ ਕਿ ਕਿਸਾਨ ਕੁੱਝ ਦੇਰ ਧਰਨਾ ਲੱਗਾ ਕੇ ਵਾਪਿਸ ਘਰਾਂ ਨੂੰ ਪਰਤ ਜਾਣਗੇ। ਦਿੱਲੀ ਵਿਖੇ ਬੈਠੇ ਲੱਖਾਂ ਕਿਸਾਨਾਂ ਦੀ ਹਮਾਇਤ ਵਿੱਚ ਅੱਜ ਪੰਜਾਬ ਭਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ 40 ਹਜ਼ਾਰ ਦੇ ਕਰੀਬ ਕਿਸਾਨ ਦਿੱਲੀ ਨੂੰ ਚਾਲੇ ਪਾ ਰਹੇ ਹਨ।