ਬੀਕੇਯੂ ਨੇ ਮੰਗਾਂ ਨੂੰ ਲੈ ਕੇ ਘੇਰਿਆ ਐੱਸਡੀਐੱਮ ਦਾ ਦਫ਼ਤਰ - ਰੋਸ ਪ੍ਰਦਰਸ਼ਨ
ਤਲਵੰਡੀ ਸਾਬੋ: ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਬੁੱਧਵਾਰ ਨੂੰ ਨੌਜਵਾਨ ਭਾਰਤ ਸਭਾ ਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਲੋਕਾਂ ਦੀਆਂ ਜ਼ਰੂਰੀ ਮੰਗਾਂ ਨੂੰ ਲੈ ਕੇ ਐੱਸਡੀਐੱਮ ਦਫਤਰ ਤਲਵੰਡੀ ਸਾਬੋ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਸਰਕਾਰ ਕਰਫਿਊ ਦੌਰਾਨ ਲੋੜਵੰਦਾਂ ਨੂੰ ਰਾਸ਼ਨ ਤੱਕ ਸਹੀ ਤਰੀਕੇ ਨਾਲ ਨਹੀਂ ਵੰਡਿਆ। ਇਸੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਸਰਕਾਰ ਕਿਸਾਨਓ ਦੀਆਂ ਜ਼ਰੂਰੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਕਿਸਾਨੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਰੋਸ ਪ੍ਰਦਰਸ਼ਨ ਤੇਜ਼ ਕੀਤੇ ਜਾਣਗੇ।